ਪੈਰਿਸ ਤੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਯੂਰੋਪ ਦੇ ਮੁਖੀ ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹੱਕਾਂ ਵਾਸਤੇ ਹਮੇਸ਼ਾ ਡਟਿਆ ਇਹ ਹੈ ਅਤੇ ਦਿਤੀਆਂ ਵੀ ਰਹੇਗਾ। ਪਾਰਟੀ ਉਹਨਾਂ ਦੇ ਸ਼ਾਂਤਮਈ ਲੋਕਤੰਤਰੀ ਰੋਸ ਪ੍ਰਗਟਾਵੇ ਦੇ ਅਧਿਕਾਰ ਦਾ ਡਟਵਾਂ ਸਮਰਥਨ ਕਰਦੀ ਹੈ। ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਖੇਤੀਬਾੜੀ ਲਈ ਮੁਫਤ ਬਿਜਲੀ ਸਮੇਤ ਹੋਰ ਅਨੇਕਾਂ ਕਦਮ ਖੇਤੀਬਾੜੀ ਸੈਕਟਰ ਲਈ ਸਹੂਲਤਾਂ ਦੇਣ ਵਾਸਤੇ ਚੁੱਕੇ ਸਨ ਅਤੇ ਸਮਾ ਆਉਣ ਤੇ ਹਰੇਕ ਪ੍ਰਕਾਰ ਦੀ ਮਦਦ ਕਰੇਗਾ।
ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਕਿਸਾਨਾਂ ਨਾਲ ਪਹਿਲਾਂ ਕੀਤੇ ਵਾਅਦੇ ਪੂਰੀ ਤਰ੍ਹਾਂ ਲਾਗੂ ਕੀਤੇ ਜਾਣ। ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਕੀਤੇ ਵਾਅਦੇ ਅਨੁਸਾਰ ਕਣਕ ਤੇ ਝੋਨੇ ਸਮੇਤ 17 ਫਸਲਾਂ ’ਤੇ ਐਮ ਐਸ ਪੀ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ। ਇਹ ਦੋਵੇਂ ਆਪ ਆਗੂ ਕਿਸਾਨਾਂ ਨਾਲ ਪਿਛਲੇ ਕਿਸਾਨੀ ਸੰਘਰਸ਼ ਵੇਲੇ ਕੀਤੇ ਅਨੁਸਾਰ ਦੋਹਰੇ ਮਾਪਦੰਡ ਅਪਣਾਉਣੇ ਬੰਦ ਕਰਨ।
ਅਸੀਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਕਿਸਾਨਾਂ ਦੀਆਂ ਵਾਜਬ ਮੰਗਾਂ ਦੇ ਹੱਲ ਲਈ ਗੱਲਬਾਤ ਰਾਹੀਂ ਯਤਨ ਕਰਨਾ ਨਾ ਕਿ ਦਮਨਕਾਰੀ ਨੀਤੀਆਂ ਅਪਣਾਉਣ।